Read Time:1 Minute, 5 Second
ਲੁਧਿਆਣਾ : ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਕਾਰਨ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਹੱਲ ਕਰਵਾਇਆ ਸੀ। ਭਵਿੱਖ ਵਿੱਚ ਵੀ ਉਹ ਸਮਾਜ ਅਤੇ ਖਾਸ ਕਰਕੇ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਰਹਿਣਗੇ।