0
0
Read Time:47 Second
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੈਟਰੋਲ 9.50 ਰੁਪਏ ਅਤੇ ਡੀਜ਼ਲ 7.50 ਰੁਪਏ ਸਸਤਾ ਕਰਨ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਆਪਣੇ ਪੱਧਰ ਤੇ ਡੀਜ਼ਲ ਅਤੇ ਪੈਟਰੋਲ ਤੇ ਵੈਟ ਘਟਾਉਣ ਲਈ ਕਹਿਣ ਲੱਗੇ ਹਨ।
ਬੀਜੇਪੀ ਦੇ ਸੂਬਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦਿਸ਼ਾ ਵਿੱਚ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣਾ ਕੰਮ ਕਰ ਦਿੱਤਾ ਹੈ ਹੁਣ ਤੁਹਾਡੀ ਵਾਰੀ ਹੈ।