0
0
Read Time:32 Second
ਥਾਣਾ ਸਾਹਨੇਵਾਲ ਦੀ ਪੁਲਸ ਨੇ ਮੁਖ਼ਬਰੀ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਲੁਹਾਰਾ ਰੋਡ ਨੇੜੇ ਦੜਾ ਸੱਟਾ ਲਗਾਉਂਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਫਸਰ ਰਵਿੰਦਰ ਸਿੰਘ ਮੁਤਾਬਕ ਦੋਸ਼ੀ ਦੀ ਪਛਾਣ ਮੁਨੀਸ਼ ਕੁਮਾਰ ਵਜੋਂ ਹੋਈ ਹੈ ਜਿਸ ਪਾਸੋਂ 1500 ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। ਦੋਸ਼ੀ ਖਿਲਾਫ ਥਾਣਾ ਸਾਹਨੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ।