Read Time:1 Minute, 12 Second
ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਇੱਕਜੁੱਟ ਹੋਏ ਸੂਬੇ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਸਥਿਤ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਰਿਜ਼ੋਰਟ ਵਿਚ ਸੂਬੇ ਭਰ ਦੇ ਸ਼ਰਾਬ ਠੇਕੇਦਾਰ ਵਲੋਂ ਹੰਗਾਮੀ ਮੀਟਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼ਰਾਬ ਠੇਕੇਦਾਰਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜੋ ਕੰਮ ਹੋਣਾ ਚਾਹੀਦਾ ਉਹ ਨਹੀਂ ਕਰ ਹੈ। ਸਿਰਫ਼ ਸ਼ਰਾਬ ਸਸਤੀ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਦੇ ਲੋਕ ਨਸ਼ੇੜੀ ਹਨ। ਇਸੇ ਤਰ੍ਹਾਂ ਸਰਕਾਰ ਵੱਲੋਂ ਲੋਟਰੀ ਸਿਸਟਮ ਬੰਦ ਕਰਕੇ ਟੈਂਡਰ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ। ਸਰਕਾਰ ਨੇ ਲੋਕਲ ਪੱਧਰ ਤੇ L1 ਲਾਇਸੈਂਸ ਬੰਦ ਕਰ ਦਿੱਤਾ ਹੈ, ਜਿਸ ਨਾਲ ਹੁਣ ਵੱਡੇ ਠੇਕੇਦਾਰ ਦੀ ਮਨਮਰਜ਼ੀ ਚੱਲੇਗੀ। ਇਸ ਨਾਲ ਛੋਟਾ ਠੇਕੇਦਾਰ ਖ਼ਤਮ ਹੋ ਜਾਵੇਗਾ ਤੇ ਬੇਰੁਜ਼ਗਾਰੀ ਵੀ ਵਧੇਗੀ।