ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ

0 0
Read Time:1 Minute, 46 Second

ਰਾਏਕੋਟ/ਲੁਧਿਆਣਾ: ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਉਪ-ਮੰਡਲ ਮੈਜਿਸਟ੍ਰੇਟ ਸ. ਗੁਰਬੀਰ ਸਿੰਘ ਕੋਹਲੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਜਗਰਾਉਂ ਰੋਡ ਸਥਿਤ ਬੱਸੀਆਂ ਸੀਲੋਆਣੀ ਦੀ ਹੱਦ ‘ਤੇ ਮਹਾਰਾਜਾ ਦਲੀਪ ਸਿੰਘ ਜੀ ਦੀ ਯਾਦਗਾਰ ਸਥਾਪਤ ਹੈ ਅਤੇ ਇਸੇ ਸਥਾਨ ‘ਤੇ ਬਾਲ ਅਵਸਥਾ ਵਾਲੇ ਆਖ਼ਰੀ ਸਿੱਘ ਮਹਾਰਾਜਾ ਦਲੀਪ ਸਿੰਘ ਵੱਲੋਂ ਵਲਾਇਤ ਜਾਣ ਲੱਗਿਆਂ ਆਖ਼ਰੀ ਰਾਤ ਕੱਟੀ ਸੀ। ਇਸ ਦੀ ਉਸਾਰੀ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰੱਸਟ ਦੀ ਪਹਿਲਕਦਮੀ ‘ਤੇ ਪੰਜਾਬ ਸਰਕਾਰ ਨੇ 2010-2014 ਦੌਰਾਨ ਕਰੀਬ 5.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਗਈ ਸੀ।
ਸ. ਕੋਹਲੀ ਨੇ ਦੱਸਿਆ ਕਿ ਆਏ ਹੋਏ ਸੈਲਾਨੀਆਂ ਨੂੰ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਅਤੇ ਮਹਾਰਾਜਾ ਦਲੀਪ ਸਿੰਘ ਬੱਸੀਆਂ ਕੋਠੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਸਵਾਗਤੀ ਫਲੈਕਸਾਂ ਵੀ ਲਗਾਈਆਂ ਗਈਆਂ ਅਤੇ ਸੈਲਫੀ ਪੁਆਇੰਟ ਵੀ ਸਥਾਪਤ ਕੀਤੇ ਗਏ ਸਨ। ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਅੱਜ ਸੈਲਾਨੀਆਂ ਪਾਸੋਂ ਕੋਈ ਐਂਟਰੀ ਫੀਸ ਨਹੀਂ ਲਈ ਗਈ।
ਹੁਣ ਇਹ ਰਮਣੀਕ ਸਥਾਨ ਸੈਰ ਸਪਾਟੇ ਪੱਖੋਂ ਮਾਲਵੇ ਦਾ ਪ੍ਰਮੁੱਖ ਕੇਂਦਰ ਬਣ ਚੁੱਕਾ ਹੈ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ – ਏ – ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ
Next post ਪੀਏਯੂ ਦੇ ਪੁਰਾਤਨ ਅਜਾਇਬ ਘਰ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਮਾਗਮ ਹੋਇਆ
Social profiles