ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਵਰਗੀ ਸਰਪੰਚ ਪਿਰਥੀ ਰਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਬਲਾਚੌਰ, 15 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਮਰਹੂਮ ਸਰਪੰਚ ਪਿਰਥੀ ਰਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿਰਥੀ ਰਾਮ ਦੇ ਦੇਹਾਂਤ ਨਾਲ ਪਏ ਘਾਟੇ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ। ਉਹ ਇਲਾਕੇ ਵਿੱਚ ਕਾਂਗਰਸ ਪਾਰਟੀ ਦੇ ਅਧਾਰ ਸਨ ਅਤੇ ਪਾਰਟੀ ਵਰਕਰਾਂ ਦਾ ਹਮੇਸ਼ਾ ਮਾਰਗਦਰਸ਼ਨ ਕਰਦੇ ਸਨ।
ਇਸ ਦੌਰਾਨ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ, ਹਰਜੀਤ ਸਿੰਘ ਜਾਡਲੀ ਵੀ ਹਾਜ਼ਰ ਸਨ।