ਈਸੜੂ (ਲੁਧਿਆਣਾ), 11 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।