– ਪੁਲਿਸ ਟੀਮਾਂ ਨੇ 205 ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਉਪਰੰਤ 187 ਐਫਆਈਆਰ ਕੀਤੀਆਂ ਦਰਜ ; 2.8 ਕਿਲੋ ਹੈਰੋਇਨ ਅਤੇ 2.20 ਲੱਖ ਡਰੱਗ ਮਨੀ ਬਰਾਮਦ
– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਏਡੀਜੀਪੀ/ਆਈਜੀਪੀ ਰੈਂਕ ਦੇ ਅਫਸਰਾਂ ਨੇ ਹਰੇਕ ਪੁਲਿਸ ਜਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ
– ਇਸ ਆਪ੍ਰੇਸ਼ਨ ਦਾ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ, ਮਾੜੇ ਤੱਤਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਸੀ : ਏਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ, 21 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕੇਏਐਸਓ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ।
ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ । ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ/ਐਸਐਸਪੀਜ ਨੂੰ ਇਸ ਕਾਰਵਾਈ ਨੂੰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਨਾਲ ਉਨਾਂ ਸਾਰੇ ਸ਼ੱਕੀ/ਸੰਵੇਦਨਸ਼ੀਲ ਖੇਤਰਾਂ/ਪਿੰਡਾਂ ਦੀ ਸ਼ਨਾਖਤ ਕਰਕੇ ਅੰਜਾਮ ਦੇਣ ਲਈ ਕਿਹਾ ਗਿਆ ਸੀ ਜਿੱਥੇ ਨਸੇ ਦਾ ਰੁਝਾਨ ਹੈ ਅਤੇ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸੁਰੱਖਿਅਤ ਪਨਾਹਗਾਹ ਵਜੋਂ ਵਰਤੇ ਜਾਂਦੇ ਹਨ ।
ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।
ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਐਸ.ਏ.ਐਸ.ਨਗਰ ਵਿਖੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ , ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ, “ਇਸ ਤਰਾਂ ਦੇ ਵੱਡੇ ਪੱਧਰ ‘ਤੇ ਅਜਿਹੇ ਆਪ੍ਰੇਸ਼ਨ ਨਾ ਸਿਰਫ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਪੁਲਿਸ ਦਾ ਵਿਸ਼ਵਾਸ ਵੀ ਵਧਾਉਂਦੇ ਹਨ ।
ਏ.ਡੀ.ਜੀ.ਪੀ. ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 324 ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕੀਤੀ ਅਤੇ 5781 ਵਿਅਕਤੀਆਂ ਦੀ ਤਲਾਸ਼ੀ ਕੀਤੀ , ਜਿਨਾਂ ਵਿੱਚੋਂ 205 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ । ਪੁਲਿਸ ਨੇ 187 ਐਫਆਈਆਰ ਵੀ ਦਰਜ ਕੀਤੀਆਂ ਹਨ ਅਤੇ 9 ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 2.8 ਕਿਲੋਗ੍ਰਾਮ ਹੈਰੋਇਨ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ -ਨਾਲ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ।
ਉਨਾਂ ਕਿਹਾ ਕਿ ਜ਼ਿਲਾ ਪੁਲਿਸ ਬਲਾਂ ਦੁਆਰਾ ਅੰਕੜਿਆਂ ਦੇ ਵਿਸ਼ਲੇਸਣ ਰਾਹੀਂ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਤੋਂ ਬਾਅਦ ਹੀ ਇਹ ਆਪ੍ਰੇਸ਼ਨ ਚਲਾਇਆ ਗਿਆ ਸੀ। ਉਨਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਫੋਰਸ ਦੁਆਰਾ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਘਰਾਂ ਦੀ ਵੀ ਪੂਰੀ ਤਲਾਸ਼ੀ ਕੀਤੀ ਗਈ। ਉਨਾਂ ਦੱਸਿਆ ਕਿ ਇਨਾਂ ਹੌਟਸਪੌਟਸ ‘ਤੇ ਸਨਿਫਰ ਡਾਗਜ਼ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਖਤ ਨਿਗਰਾਨੀ ਰੱਖੀ ਜਾ ਸਕੇ ।
Read Time:4 Minute, 54 Second