ਰੇਲਵੇ ਆਮ ਲੋਕਾਂ ਨੂੰ ਜੋੜਦਾ ਹੈ, ਇਹ ਇੱਕ ਵੱਡੀ ਭੂਮਿਕਾ ਨਿਭਾਉਂਦਾ ਹੈ, ਇਸਨੂੰ ਇੱਕ ਟੀਮ ਦੇ ਰੂਪ ਵਿੱਚ ਅੱਗੇ ਲੈ ਕੇ ਜਾਵੇਗਾ – ਬਿੱਟੂ
ਨਵੀਂ ਦਿੱਲੀ, 11 ਜੂਨ: ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਰੇਲ ਭਵਨ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਰੇਲ ਭਵਨ ਪਹੁੰਚਣ ‘ਤੇ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਜਯਾ ਵਰਮਾ ਸਿਨਹਾ ਅਤੇ ਸੀਨੀਅਰ ਰੇਲਵੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਤੋਂ ਇਲਾਵਾਂ, ਵੀ. ਸੋਮੰਨਾ, ਕੇਂਦਰੀ ਰੇਲ ਰਾਜ ਮੰਤਰੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਮੈਂ ਰੇਲਵੇ ਦੇ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਜਪਾ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ਼੍ਰੀ ਜੇ.ਪੀ. ਨੱਡਾ ਅਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਦਾ ਧੰਨਵਾਦੀ ਹਾਂ। ਸਾਨੂੰ ਚੇਅਰਮੈਨ ਅਤੇ ਸੀਈਓ, ਰੇਲਵੇ ਬੋਰਡ, ਮੈਂਬਰਾਂ, ਰੇਲਵੇ ਬੋਰਡ ਅਤੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਾ ਹੋਵੇਗਾ। ਉਹ ਦੇਸ਼ ਦੇ ਨਾਗਰਿਕਾਂ ਨੂੰ ਵੀ ਵਧਾਈ ਦਿੰਦਾ ਹਾਂ। ਰੇਲਵੇ ਆਮ ਲੋਕਾਂ ਨੂੰ ਜੋੜਦਾ ਹੈ, ਇਹ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ। ਰੇਲਵੇ ਲਗਾਤਾਰ 24*7 ਚੱਲਦਾ ਹੈ, ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਜੀ ਦੇ ਮਾਰਗਦਰਸ਼ਨ ਵਿੱਚ ਇਸਨੂੰ ਅੱਗੇ ਲਿਜਾਣ ਲਈ ਇੱਕ ਟੀਮ ਦੇ ਰੂਪ ਵਿੱਚ ਕੰਮ ਕਰਾਂਗੇ।