Read Time:1 Minute, 4 Second
ਪੀ.ਏ.ਯੂ. ਦੇ ਭੋਜਨ ਪ੍ਰੋਸੈਸਿੰਗ ਮਾਹਿਰ ਨੇ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਜਿੱਤਿਆ
ਲੁਧਿਆਣਾ 2 ਸਤੰਬਰ
ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਵਿਗਿਆਨੀ ਡਾ. ਮਨਿੰਦਰ ਕੌਰ ਵੱਲੋਂ ਕੌਮਾਂਤਰੀ ਕਾਨਫਰੰਸ ਵਿਚ ਪੇਸ਼ ਪੇਪਰ ਨੂੰ ਸਰਵੋਤਮ ਜ਼ੁਬਾਨੀ ਪੇਪਰ ਐਵਾਰਡ 2024 ਨਾਲ ਸਨਮਾਨਿਤ ਕੀਤਾ ਗਿਆ। ਡਾ. ਮਨਿੰਦਰ ਕੌਰ ਨੇ ਇਹ ਪੇਪਰ ਆਈ ਸੀ ਏ ਆਰ ਵੱਲੋਂ ਪ੍ਰਾਯੋਜਿਤ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਬੀਤੇ ਦਿਨੀਂ ਖੇਤੀ ਅਤੇ ਸਹਿ ਵਿਗਿਆਨਾਂ ਬਾਰੇ ਕਰਵਾਈ ਗਈ ਕਾਨਫਰੰਸ ਵਿਚ ਪੇਸ਼ ਕੀਤਾ ਸੀ।
ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਅਤੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਤਰਸੇਮ ਚੰਦ ਮਿੱਤਲ ਨੇ ਇਸ ਪ੍ਰਾਪਤੀ ਲਈ ਡਾ. ਮਨਿੰਦਰ ਕੌਰ ਨੂੰ ਵਧਾਈ ਦਿੱਤੀ।