ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰ ਾਜਨੀਤਿਕ ਪਾਰਟੀਆਂ ਨੂੰ ਅਪੀਲ; – 28 ਫਰਵਰੀ ਤੱਕ ਬੂਥ ਲੈਵ ਲ ਏਜੰਟ ਕੀਤੇ ਜਾਣ ਨਿਯੁਕਤ

0 0
Read Time:2 Minute, 19 Second

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ;
– 28 ਫਰਵਰੀ ਤੱਕ ਬੂਥ ਲੈਵਲ ਏਜੰਟ ਕੀਤੇ ਜਾਣ ਨਿਯੁਕਤ
ਲੁਧਿਆਣਾ, 22 ਫਰਵਰੀ: ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੁਲਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ 28 ਫਰਵਰੀ, 2025 ਤੱਕ ਆਪੋ-ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ (ਪ੍ਰਤੀ ਪੋਲਿੰਗ ਸਟੇਸ਼ਨ 1) ਬੂਥ ਲੈਵਲ ਏਜੰਟ ਦੀ ਤਾਇਨਾਤੀ ਕੀਤੀ ਜਾਣੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਪੀ.ਏ.ਯੂ. ਵਿਚ ਪੱਤਰਕਾਰੀ ਦੇ ਸਾਬਕਾ ਵਿਦਿਆਰਥੀ ਅਤ ੇ ਨਾਮਵਰ ਪੱਤਰਕਾਰ ਇਕੱਤਰ ਹੋਏ
Next post 17वें विशाल भंडारे व शिव भजन संध्या को लेकर करवाया रुद्राभिषेक
Social profiles