ਵਿਧਾਇਕ ਬੱਗਾ, ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸਫਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

0 0
Read Time:2 Minute, 4 Second

ਲੁਧਿਆਣਾ, 16 ਮਾਰਚ: ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਫੀਲਡ ਵਿੱਚ ਵੀ ਉਤਰਨਗੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਅਧਿਕਾਰੀਆਂ ਨੂੰ ਸ਼ਹਿਰ ਭਰ ਵਿੱਚ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸਫਾਈ ਸੇਵਕਾਂ ਦੀ ਹਾਜ਼ਰੀ ਦੀ ਵੀ ਰੋਜ਼ਾਨਾ ਜਾਂਚ ਕਰਨ ਬਾਰੇ ਕਿਹਾ ਗਿਆ। 

ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਨਿਗਰਾਨ ਇੰਜੀਨੀਅਰ ਰਾਹੁਲ ਗਗਨੇਜਾ, ਸੀ.ਐਸ.ਓ ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਨੂੰ ਵੀ ਆਪਣੇ-ਆਪਣੇ ਜ਼ੋਨਾਂ ਵਿੱਚ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।

ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧਿਆਨ ਟਿਕਾਊ ਵਿਕਾਸ ‘ਤੇ ਹੈ। ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਜਨਤਾ ਦੀ ਸਹੂਲਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post Health Minister Visits Drug De-addiction Centre, Reviews Yudh Nasheya Viruddh Program
Next post ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
Social profiles