ਮਨੀਸ਼ ਸਿਸੋਦੀਆ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ

0 0
Read Time:7 Minute, 35 Second

ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ “ਬਦਲਦਾ ਪੰਜਾਬ” ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ – ਮਨੀਸ਼ ਸਿਸੋਦੀਆ

ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ

ਬਦਲਦਾ ਪੰਜਾਬ ਹੁਣ ਰੁਜ਼ਗਾਰ, ਸਿੱਖਿਆ, ਤਰੱਕੀ ਤੇ ਵਿਕਾਸ ਦੀ ਗੱਲ ਕਰੇਗਾ-ਮਨੀਸ਼ ਸਿਸੋਦੀਆ

ਬਦਲਦੇ ਪੰਜਾਬ ਵਿੱਚ ਨਸ਼ਿਆਂ, ਅਪਰਾਧ ਅਤੇ ਬੇਰੁਜ਼ਗਾਰੀ ਲਈ ਕੋਈ ਥਾਂ ਨਹੀਂ ਹੋਵੇਗੀ-ਮਨੀਸ਼ ਸਿਸੋਦੀਆ

ਕੇਜਰੀਵਾਲ ਦੀ ਪ੍ਰਧਾਨਗੀ ਹੇਠ ‘ਆਪ’ ਪੀਏਸੀ ਦੀ ਮੀਟਿੰਗ ਵਿੱਚ ਲਿਆ ਫੈਸਲਾ

ਨਵੀਂ ਦਿੱਲੀ, 21 ਮਾਰਚ: ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਦਿੱਲੀ ਅਤੇ ਪੰਜਾਬ ਸਮੇਤ ਛੇ ਰਾਜਾਂ ਵਿੱਚ ਆਪਣੇ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਸ਼ੁੱਕਰਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ‘ਚ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ‘ਚ ਇਨ੍ਹਾਂ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ, ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਅਤੇ ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਨਵੇਂ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦੇ ਵਿਸ਼ੇਸ਼ ਇੰਚਾਰਜ ਦਾ ਵਾਧੂ ਚਾਰਜ ਮਿਲਿਆ ਹੈ। ਉਹ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਵੀ ਬਣੇ ਰਹਿਣਗੇ। ਇਸ ਤੋਂ ਇਲਾਵਾ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਪ੍ਰਧਾਨ ਅਤੇ ਮਹਿਰਾਜ ਮਲਿਕ ਨੂੰ ਜੰਮੂ-ਕਸ਼ਮੀਰ ਦਾ ਪ੍ਰਧਾਨ ਬਣਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ। ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਵਿਸਥਾਰ ਅਤੇ ਸੰਗਠਨ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਚਾਰ ਰਾਜਾਂ ਦੇ ਪ੍ਰਭਾਰੀਆਂ ਦੀ ਨਿਯੁਕਤੀ ਅਤੇ ਦੋ ਰਾਜਾਂ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਡਾ. ਸੰਦੀਪ ਪਾਠਕ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਪੰਜਾਬ ਦੇ ਪ੍ਰਭਾਰੀ ਹੋਣਗੇ ਅਤੇ ਸਤੇਂਦਰ ਜੈਨ ਸਹਿ-ਪ੍ਰਭਾਰੀ ਹੋਣਗੇ। ਰਾਸ਼ਟਰੀ ਜਨਰਲ ਸਕੱਤਰ ਤੋਂ ਇਲਾਵਾ ਪੀ.ਏ.ਸੀ. ਨੇ ਮੈਨੂੰ ਵਿਸ਼ੇਸ਼ ਇੰਚਾਰਜ ਵਜੋਂ ਛੱਤੀਸਗੜ੍ਹ ਦੇ ਪ੍ਰਭਾਰੀ ਦੀ ਜ਼ਿੰਮੇਵਾਰੀ ਦਿੱਤੀ ਹੈ। ਗੁਜਰਾਤ ਵਿੱਚ ਗੋਪਾਲ ਰਾਏ ਪ੍ਰਭਾਰੀ ਅਤੇ ਦੁਰਗੇਸ਼ ਪਾਠਕ ਸਹਿ-ਪ੍ਰਭਾਰੀ ਹੋਣਗੇ। ਇਸੇ ਤਰ੍ਹਾਂ ਗੋਆ ਵਿੱਚ ਪੰਕਜ ਗੁਪਤਾ ਪ੍ਰਭਾਰੀ ਅਤੇ ਅੰਕੁਸ਼ ਨਾਰੰਗ, ਆਬਾਸ਼ ਚੰਦੇਲਾ ਅਤੇ ਦੀਪਕ ਸਿੰਗਲਾ ਸਹਿ- ਪ੍ਰਭਾਰੀ ਹੋਣਗੇ। ਇਸ ਤੋਂ ਇਲਾਵਾ ਸੌਰਭ ਭਾਰਦਵਾਜ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਜੰਮੂ-ਕਸ਼ਮੀਰ ‘ਚ ਮਹਿਰਾਜ ਮਲਿਕ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਿਛਲੇ ਤਿੰਨ ਸਾਲਾਂ ‘ਚ ਪੰਜਾਬ ਦੀ ‘ਆਪ’ ਸਰਕਾਰ ਨੇ ਬਹੁਤ ਸ਼ਾਨਦਾਰ ਕੰਮ ਕੀਤੇ ਹਨ-ਮਨੀਸ਼ ਸਿਸੋਦੀਆ

ਉਥੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਮੈਂ ਪਿਛਲੇ ਕੁਝ ਦਿਨਾਂ ਦੇ ਤਜਰਬੇ ਤੋਂ ਕਹਿ ਸਕਦਾ ਹਾਂ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਤਿੰਨ ਸਾਲ ਪਹਿਲਾਂ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ। ਉਦੋਂ ਤੋਂ ਪੰਜਾਬ ਵਿੱਚ ਬਹੁਤ ਕੰਮ ਹੋਏ ਹਨ। ਪੰਜਾਬ ਵਿੱਚ ਅਜਿਹੇ ਕੰਮ ਹੋਏ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ ਸਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ, ਸਕੂਲ, ਹਸਪਤਾਲ, ਮੁਹੱਲਾ ਕਲੀਨਿਕ ਬਣਾਉਣ ਅਤੇ ਕਿਸਾਨਾਂ ਦੀ ਭਲਾਈ ਲਈ ਜਿੰਨੇ ਫੈਸਲੇ ਲਏ ਗਏ ਹਨ ਅਤੇ ਜਿੰਨਾ ਕੰਮ ਕੀਤਾ ਗਿਆ ਹੈ, ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਭਗਵੰਤ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਵੱਡੇ ਕੰਮ ਕੀਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਹੋਰ ਵੀ ਵਧੀਆ ਢੰਗ ਨਾਲ ਕੰਮ ਕਰੇ, ਪੰਜਾਬ ਦੇ ਹਰ ਵਰਕਰ ਨੂੰ ਇਸ ਗੱਲ ਦੀ ਤਸੱਲੀ ਹੋਣੀ ਚਾਹੀਦੀ ਹੈ ਕਿ ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ ਅਤੇ ਪਾਰਟੀ ਆਗੂਆਂ ਅਤੇ ਸਰਕਾਰ ‘ਤੇ ਮਾਣ ਹੋਣਾ ਚਾਹੀਦਾ ਹੈ। ਨਾਲ ਹੀ ਪੰਜਾਬ ਦੇ ਹਰ ਵਿਅਕਤੀ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਬਾਰੇ ਖੁਸ਼ੀ ਮਹਿਸੂਸ ਕਰਨੀ ਚਾਹੀਦੀ ਹੈ ਕਿ ਇਹ ਸਰਕਾਰ ਮੇਰੀ ਜ਼ਿੰਦਗੀ ਦਾ ਭਲਾ ਕਰ ਰਹੀ ਹੈ ਅਤੇ ਇਕ ਬਦਲਦਾ ਪੰਜਾਬ ਦੇਖਣ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਵਜੋਂ ਮੇਰੀ ਇਹੀ ਕੋਸ਼ਿਸ਼ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਪਿਆਰ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਯਕੀਨੀ ਤੌਰ ‘ਤੇ ਜਿੱਤ ਪ੍ਰਾਪਤ ਕਰੇਗੀ। ਮੇਰਾ ਉਦੇਸ਼ ਹੈ ਕਿ ਸਰਕਾਰ ਜਨਤਾ ਲਈ ਕੰਮ ਕਰਦੀ ਰਹੇ ਅਤੇ ਜਨਤਾ ਦੀ ਭਲਾਈ ਲਈ ਇੱਕ ਤੋਂ ਬਾਅਦ ਇੱਕ ਚੰਗੇ ਕੰਮ ਕਰੇ।

ਮਨੀਸ਼ ਸਿਸੋਦੀਆ ਨੇ ਐਕਸ ‘ਤੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਜੀ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਭਰੋਸਾ ਮੇਰੀ ਪ੍ਰੇਰਨਾ ਹੈ। ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ ਅਤੇ ਅਸੀਂ ਇੱਕ ਬਦਲਦੇ ਪੰਜਾਬ ਨੂੰ ਆਤਮ ਵਿਸ਼ਵਾਸ ਨਾਲ ਦੇਖ ਰਹੇ ਹਾਂ। ਹੁਣ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ ਸਮਾਂ ਆ ਗਿਆ ਹੈ। ਮੇਰੀ ਕੋਸ਼ਿਸ਼ ਰਹੇਗੀ ਕਿ ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਆਪ’ ਦੇ ਸਾਰੇ ਆਗੂ, ਵਰਕਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉਤਰਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post Manish Sisodia Takes Charge as AAP’s Punjab Prabhari, Vows to Accelerate ‘Badalta Punjab’
Next post Vigilance Bureau arrests Forest Guard taking Rs 20000 bribe
Social profiles