ਮਹਿਲਾ ਕਾਂਗਰਸ ਦੇ ਵਿਰੋਧ ‘ਤੇ ‘ਆਪ’ ਨੇ ਕਿਹਾ- ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ

0 0
Read Time:3 Minute, 23 Second

ਆਮ ਆਦਮੀ ਪਾਰਟੀ ਨੇ ਜੋ ਗਰੰਟੀ ਦਿੱਤੀ ਸੀ, ਉਸ ਤੋਂ ਵੱਧ ਕੰਮ ਕੀਤਾ ਹੈ, ਅਸੀਂ ਥਰਮਲ ਪਲਾਂਟ ਖਰੀਦਿਆ, ਰੋਡ ਸੇਫਟੀ ਫੋਰਸ ਬਣਾਈ, ਜਦਕਿ ਇਹ ਸਾਡਾ ਵਾਅਦਾ ਨਹੀਂ ਸੀ – ਨੀਲ ਗਰਗ
ਔਰਤਾਂ ਨੂੰ ਵੀ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਾਂਗੇ, ਪੰਜਾਬ ਦੀਆਂ ਔਰਤਾਂ ਨੂੰ ‘ਆਪ’ ਸਰਕਾਰ ‘ਤੇ ਪੂਰਾ ਭਰੋਸਾ ਹੈ- ਨੀਲ ਗਰਗ

ਚੰਡੀਗੜ੍ਹ, 21 ਮਾਰਚ: ਮਹਿਲਾ ਕਾਂਗਰਸ ਦੇ ਵਿਰੋਧ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ। ਕਾਂਗਰਸੀ ਆਗੂਆਂ ਕੋਲ ਡਰਾਮੇ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਹੈ। ਇਹ ਲੋਕ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਆਪ’ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀ ਦਿੱਤੀ ਹੈ, ਉਸ ਤੋਂ ਵੱਧ ਕੰਮ ਕੀਤੇ ਹਨ। ਅਸੀਂ ਨਹੀਂ ਕਿਹਾ ਸੀ ਕਿ ਅਸੀਂ ਥਰਮਲ ਪਲਾਂਟ ਲਵਾਂਗੇ ਪਰ ਅਸੀਂ ਆਪਣੀ ਸਰਕਾਰ ਵੇਲੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰੀ ਬਣਾ ਦਿੱਤਾ। ਇਸੇ ਤਰ੍ਹਾਂ ਸਰਕਾਰ ਨੇ ਸੜਕ ਸੁਰੱਖਿਆ ਬਲ ਬਣਾ ਕੇ ਦਰਜਨਾਂ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ। ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਤੇ ਪੂਰਾ ਭਰੋਸਾ ਹੈ।

ਕਾਂਗਰਸ ‘ਤੇ ਹਮਲਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਘਰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ ਪਰ ਨਹੀਂ ਦਿੱਤੀ। ਉਨ੍ਹਾਂ ਨੇ 4 ਹਫਤਿਆਂ ‘ਚ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ, ਕੀ ਹੋਇਆ ਉਸ ਦਾ? ਜਦੋਂ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਨਸ਼ਾ ਹੋਰ ਵੀ ਵਧਿਆ। ਇਸ ਲਈ ਕਾਂਗਰਸ ਨੂੰ ਅਜਿਹਾ ਡਰਾਮਾ ਕਰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ ਅਤੇ ਆਪਣੇ ਵੱਲ ਦੇਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਹ ਸਭ ਕੁਝ ਸਿਰਫ਼ ਮੀਡੀਆ ਹਾਈਪ ਲੈਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਿੱਥੇ ਵੀ ਕਾਂਗਰਸ ਸੱਤਾ ਵਿੱਚ ਹੈ, ਉਹ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਿਉਂ ਨਹੀਂ ਕਰ ਰਹੀ? ਹਿਮਾਚਲ ਵਿੱਚ ਕਾਂਗਰਸ ਨੇ ਮੁਫਤ ਬਿਜਲੀ ਦਾ ਵਾਅਦਾ ਕਰਕੇ ਦੋ ਮਹੀਨਿਆਂ ਵਿੱਚ ਖਤਮ ਕਰ ਦਿੱਤਾ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਇੰਨੀ ਵੱਡੀ ਜੰਗ ਛੇੜੀ ਹੋਈ ਹੈ, ਇਸ ਲਈ ਪੰਜਾਬ ਦੀਆਂ ਔਰਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਆਵਾਂ ਦੇ ਰਹੀਆਂ ਹਨ ਕਿ ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਅਸੀਂ 3 ਸਾਲਾਂ ਵਿੱਚ 50000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੋਣ ਜਾਂ ਔਰਤਾਂ, ਹਰ ਕੋਈ ਆਮ ਆਦਮੀ ਪਾਰਟੀ ਤੋਂ ਖੁਸ਼ ਹੈ। ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਰਾਸ਼ਟਰੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ‘ਨਕਸਲ ਮੁਕਤ ਭਾਰਤ’ ਦੇ ਮਿਸ਼ਨ ਵਿੱਚ ਵੱਡੀ ਜਿੱਤ ਦੀ ਸ਼ਲਾਘਾ ਕੀਤੀ
Next post ਐਮ.ਪੀ ਸੰਜੀਵ ਅਰੋੜਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
Social profiles