0
0
Read Time:37 Second
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਂਦੀ ਹੈ।