ਜਿੰਪਾ ਵੀਰਵਾਰ ਨੂੰ ਸੰਭਾਲਣਗੇ ਅਹੁਦਾ

0 0
Read Time:1 Minute, 45 Second

ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰੈਜ਼ਨਟੇਸ਼ਨਾਂ ਦੇਣ ਲਈ ਕਿਹਾ

ਚੰਡੀਗੜ੍ਹ: ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।
ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।   
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਸ੍ਰੀ ਕਰਨੈਲ ਸਿੰਘ ਸ਼ਾਮਲ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ
Next post ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ
Social profiles