0
0
Read Time:59 Second
ਚੰਡੀਗੜ੍ਹ; ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਜੰਗ ਦੇ ਤਹਿਤ ਇਕ ਵੱਡੀ ਕਾਰਵਾਈ ਹੋਈ ਹੈ ਅਤੇ ਜਲੰਧਰ ਦੀ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਹਿਲਾ ਕਲਰਕ ਖ਼ਿਲਾਫ਼ ਮੁੱਖ ਮੰਤਰੀ ਦਫ਼ਤਰ ਨੂੰ ਹੈਲਪਲਾਈਨ ਤੇ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਜਾਂਚ ਕੀਤੀ ਗਈ ਤਾਂ ਉਸ ਉੱਪਰ ਲੱਗੇ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਸਬੰਧੀ ਦੋਸ਼ ਸਹੀ ਪਾਏ ਗਏ। ਜਿਸ ਮਹਿਲਾ ਕਲਰਕ ਖ਼ਿਲਾਫ਼ ਮੁੱਖ ਮੰਤਰੀ ਨੇ ਐਫਆਈਆਰ ਦਰਜ ਕਰਨ ਦੇ ਹੁਕਮ ਦੇ ਦਿੱਤੇ ਅਤੇ ਆਰੋਪੀ ਕਲਰਕ ਨੂੰ ਗ੍ਰਿਫਤਾਰ ਕਰ ਕੇ ਕੋਰਟ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।