ਕੀਤਾ ਲੁਧਿਆਣਾ, 14 ਫਰਵਰੀ, 2023:
ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਬਠਿੰਡਾ, ਫਰੀਦਕੋਟ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਲਗਭਗ 1,256 ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਨਿਰਦੇਸ਼ਿਤ ਆਪਣੀ ਵਿਦਿਅਕ ਯਾਤਰਾ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ।
ਪੀਏਯੂ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਨੇ ਸੂਬੇ ਵਿੱਚ ਹਰੀ ਕ੍ਰਾਂਤੀ ਅਤੇ ਖੇਤੀਬਾੜੀ ਵਿਕਾਸ ਦੀ ਸ਼ੁਰੂਆਤ ਵਿੱਚ ਪੀਏਯੂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦੇ ਹੋਏ ਵਿਦਿਆਰਰਥੀਆਂ ਨੂੰ ਦਸਿਆ ਕਿ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਪੰਜਾਬ ਦੇ ‘ਵਿਰਸੇ’ ਨੂੰ ਪ੍ਰਦਰਸ਼ਿਤ ਕਰਨਾ ਅਤੇ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਜ਼ਰੂਰੀ ਹੈ ਜੋ ਕਿ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।
ਜਾਣਕਾਰੀ ਦਿੰਦੇ ਹੋਏ ਪੀਏਯੂ ਤੋਂ ਟੂਰ ਗਾਈਡ ਕੋਆਰਡੀਨੇਟਰ ਅਮਨਦੀਪ ਚੀਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਦੇ ਪੇਂਡੂ ਜੀਵਨ ਦੇ ਅਜਾਇਬ ਘਰ ਅਤੇ ਉੱਤਰੀ ਭਾਰਤ ਦੇ ਜਲ ਅਤੇ ਭੂਮੀ ਸਰੋਤਾਂ ਦੇ ਅਜਾਇਬ ਘਰ ਦਿਖਾਏ ਗਏ ਅਤੇ ਉਹਨਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਉਨਾਂ ਇਹ ਵੀ ਕਿਹਾ ਇਸ ਦੌਰੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਉਨਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨਾਂ ਨੂੰ ਜਲ ਸਰੋਤਾਂ ਰਾਹੀਂ ਖੇਤੀ ਵਿਕਾਸ ਬਾਰੇ ਵੀ ਜਾਣੂ ਕਰਵਾਉਣਾ ਸੀ।