ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ ਨੂੰ ਪੰਜਾਬੀ ਭਵ ਨ, ਲੁਧਿਆਣਾ ਵਿਖੇ

0 0
Read Time:3 Minute, 29 Second

<

p dir=”ltr”>

<

p dir=”ltr”>ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ

<

p dir=”ltr”>ਲੁਧਿਆਣਾ : 17 ਫ਼ਰਵਰੀ

<

p dir=”ltr”>ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ, 2023, ਦਿਨ ਮੰਗਲਵਾਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖ ਕਰਵਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਦੱਸਿਆ ਕਿ ਇਸ ਦਿਨ ਅਕਾਡਮੀ ਵਲੋਂ ਅੰਤਰ-ਕਾਲਜ ਸਾਹਿਤਕ ਮੁਕਾਬਲੇ ਕਰਵਾਏ ਜਾਂਦੇ ਹਨ।

<

p dir=”ltr”>ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਸਾਹਿਤਕ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਕਹਾਣੀ/ਕਾਵਿ ਸਿਰਜਣ ਮੁਕਾਬਲਾ, ਲੋਕ ਗੀਤ ਮੁਕਾਬਲਾ, ਸੱਭਿਆਚਾਰਕ ਪ੍ਰਸ਼ਨੋਤਰੀ (ਕੁਇਜ਼), ਪੰਜਾਬੀ ਕਵਿਤਾ ਪੋਸਟਰ ਮੁਕਾਬਲਾ, ਪੰਜਾਬੀ ਕਾਵਿ-ਉਚਾਰਣ ਮੁਕਾਬਲਾ, ਅਖਾਣ ਤੇ ਮੁਹਾਵਰੇ ਭਰਪੂਰ ਵਾਰਤਾਲਾਪ ਮੁਕਾਬਲਾ, ਕੈਲੀਗ੍ਰਾਫ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦਸਿਆ ਉਪਰੋਕਤ ਅੱਠ ਮੁਕਾਬਲਿਆਂ ਦੇ ਨਤੀਜਿਆਂ ਦੇ ਆਧਾਰ ’ਤੇ ਸਭ ਤੋਂ ਜ਼ਿਆਦਾ ਅੰਕ ਹਾਸਿਲ ਕਰਨ ਵਾਲੀ ਸੰਸਥਾ ਨੂੰ ਪੰਜਾਬੀ ਸਾਹਿਤ ਅਕਾਡਮੀ ਵਲੋਂ ਮਾਤ-ਭਾਸ਼ਾ ਟਰਾਫ਼ੀ ਪ੍ਰਦਾਨ ਕੀਤੀ ਜਾਵੇਗੀ। ਪਹਿਲਾ, ਦੂਸਰਾ, ਤੀਸਰਾ ਦਰਜਾ, ਵਿਸ਼ੇਸ਼ ਇਨਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਰੂਪ ਵਿਚ ਇਨਾਮ ਦਿੱਤੇ ਜਾਣਗੇ।

<

p dir=”ltr”>ਪੰਜਾਬੀ ਮਾਤ-ਭਾਸ਼ਾ ਮੇਲੇ ਮੌਕੇ ਮਾਤਾ ਜਸਵੰਤ ਕੌਰ ਸਰਬੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ-2021 ਮਾਸਟਰ ਲਖਵਿੰਦਰ ਸਿੰਘ ਨੂੰ ਪ੍ਰਦਾਨ ਕੀਤਾ ਜਾਵੇਗਾ। ਇਸ ਸਨਮਾਨ ਵਿਚ ਦਸ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲਾ, ਪੁਸਤਕਾਂ ਦਾ ਸੈੱਟ ਅਤੇ ਸ਼ੋਭਾ ਪੱਤਰ ਭੇਟਾ ਕੀਤਾ ਜਾਵੇਗਾ।

<

p dir=”ltr”>ਪੰਜਾਬੀ ਮਾਤ-ਭਾਸ਼ਾ ਮੇਲੇ ਦੇ ਸੰਯੋਜਕ ਸ੍ਰੀ ਤ੍ਰੈਲੋਚਨ ਲੋਚੀ ਅਤੇ ਸਹਿ ਸੰਯੋਜਕ ਡਾ. ਗੁਰਚਰਨ ਕੌਰ ਕੋਚਰ ਨੇ ਦਸਿਆ ਕਿ ਲਗਪਗ 20 ਕਾਲਜਾਂ ਵਲੋਂ ਇਸ ਪੰਜਾਬੀ ਮਾਤ-ਭਾਸ਼ਾ ਮੇਲੇ ਵਿਚ ਸ਼ਿਰਕਤ ਕਰਨ ਦੀ ਅਗਾਊਂ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਲਗਪਗ ਦੋ ਸੌ ਤੋਂ ਲੈ ਕੇ ਢਾਈ ਸੌ ਦੇ ਕਰੀਬ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਇਸ ਮੇਲੇ ਵਿਚ ਭਾਗ ਲੈ ਰਹੇ ਹਨ। ਉਨ੍ਹਾਂ ਦਸਿਆ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਵੇਰੇ 9 ਵਜੇ ਤੋਂ 10 ਵਜੇ ਤੱਕ ਰਜਿਸਟ੍ਰੇਸ਼ਨ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ।

<

p dir=”ltr”>ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਹੋਰਾਂ ਪੰਜਾਬ ਦੇ ਸਮੂਹ ਕਾਲਜਾਂ ਨੂੰ ਇਸ ਮੇਲੇ ਵਿਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post Vigilance Bureau nabs one person for taking bribe Rs 4 lakh, alleged to be close aid of Bhatinda MLA
Next post ਪੀ ਏ ਯੂ ਵਿਚ ਭੋਜਨ ਸਪਲਾਈ ਲੜੀ ‘ਤੇ ਪੰਜਵੀਂ ਵਰਕਸ਼ ਾਪ ਕਰਵਾਈ ਗਈ ਲੁਧਿਆਣਾ 17 ਫਰਵਰੀ,2023
Social profiles