ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦ ਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਅਹਿਮ ਵਿਚਾਰ-ਵਟਾ ਂਦਰਾ 21 ਫ਼ਰਵਰੀ ਨੂੰ

0 0
Read Time:2 Minute, 6 Second


ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਅਹਿਮ ਵਿਚਾਰ-ਵਟਾਂਦਰਾ 21 ਫ਼ਰਵਰੀ ਨੂੰ

ਵਿਧਾਨ ਸਭਾ ਸਪੀਕਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਮੰਤਰੀ, ਵਿਧਾਇਕ, ਮਾਹਰ ਅਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦੇ

ਚੰਡੀਗੜ੍ਹ, 19 ਫ਼ਰਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ‘ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ ਕਿ ਦਵਾਈਆਂ ਦੀ ਉੱਚ ਐਮ.ਆਰ.ਪੀ. ਉਤੇ ਵਿਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ ‘ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰ ਸਹੀ ਸੇਧ ਦੇ ਸਕਣ।

ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post Important discussion in Punjab Vidhan Sabha to stop public fleecing due to exorbitant medicine prices on February 21
Kuldeep Dhaliwal Next post Kuldeep Singh Dhaliwal seeks support of Punjabis to make the state ‘Rangla Punjab’
Social profiles