ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆ ਂ ਨਾਲ ਮੀਟਿੰਗ ਆਯੋਜਿਤ

0 0
Read Time:2 Minute, 8 Second

ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
– ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਹੋਰ ਸਮੱਸਿਆਵਾਂ ਬਾਰੇ ਕੀਤੇ ਵਿਚਾਰ ਵਟਾਂਦਰੇ
– ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ – ਰਜਿੰਦਰਪਾਲ ਕੌਰ ਛੀਨਾ
– ਕਿਹਾ! ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਲੁਧਿਆਣਾ, 11 ਨਵੰਬਰ: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਤੋਂ ਇਲਵਾ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਮ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿੱਥੇ ਕਿਤੇ ਵੀ ਪਾਣੀ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਕਾਰਜਸ਼ੈਲੀ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ।

ਇਸ ਮੌਕੇ ‘ਆਪ’ ਪਾਰਟੀ ਦੇ ਹਲਕਾ ਇੰਚਾਰਜ, ਵਾਰਡ ਪ੍ਰਧਾਨ ਤੇ ਹੋਰ ਸਾਥੀ ਵੀ ਮੌਜੂਦ ਸਨ।

[attach 1]

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post रॉकेट ई वी हीरो मोटर कंपनी ई-रिक्शा देश की मैन्युफैक्चरिंग टॉप 30 में पहुंची: अपनजीत सिंह)
Next post “खेडां वतन पंजाब दीआँ” सैशन-3 में बी.सी.एम. स्कूल ने किया खेल भावना का प्रदर्शन
Social profiles