0
0
Read Time:1 Minute, 2 Second
ਲੁਧਿਆਣਾ, 9 ਦਸੰਬਰ: ਭਲਾਈ ਸਕੀਮਾਂ ਦਾ ਲਾਭ ਪਛੜੀਆਂ ਸ਼੍ਰੇਣੀਆਂ ਅਤੇ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋੜਵੰਦ ਲੋਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ 12 ਦਸੰਬਰ ਨੂੰ ਰੋਸਾਇਆਣਾ ਪਿੰਡ ਵਿੱਚ ਇੱਕ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ।
ਚੇਅਰਮੈਨ ਸ੍ਰੀ ਸੰਦੀਪ ਸੈਣੀ ਅਤੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਰਾਸ਼ਟਰੀ ਘੱਟ ਗਿਣਤੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕਰਜ਼ਾ ਸਕੀਮਾਂ ‘ਤੇ ਮੁੱਖ ਧਿਆਨ ਦਿੱਤਾ ਜਾਵੇਗਾ।