ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ

0 0
Read Time:3 Minute, 43 Second

ਵੱਖ-ਵੱਖ ਨਿਆਂਇਕ ਅਦਾਲਤਾਂ ‘ਚ 60232 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

ਲੁਧਿਆਣਾ, 14 ਦਸੰਬਰ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 61629 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 60232 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

ਮਾਣਯੋਗ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਅਤੇ ਸ੍ਰੀ ਹਰਵਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 14 ਦਸੰਬਰ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸਕੱਤਰ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 31 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 8 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਨਵਾਂ ਈਐਸਆਈਸੀ ਮੈਡੀਕਲ ਕਾਲਜ ਸਥਾਪਤ ਕਰਨ ਲਈ ਤਿੰਨ ਸਾਈਟਾਂ ਦੀ ਕੀਤੀ ਪਛਾਣ
Next post TRIBUTES PAID TO 1971-WAR HERO FLYING OFFICER NIRMALJIT SINGH SEKHON ON MARTYRDOM DAY

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *

Social profiles