76ਵਾਂ ਗਣਤੰਤਰ ਦਿਵਸ – ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ‘ਚ ਰਾਸ਼ਟਰੀ ਝੰਡਾ ਲਹਿਰਾਇਆ

0 0
Read Time:6 Minute, 39 Second

ਰਾਜਪਾਲ ਨੇ ਵਿਕਾਸ ਅਤੇ ਵਾਤਾਵਰਣ ਵਿਚਕਾਰ ਸੰਤੁਲਨ ਬਣਾਉਣ ਦੀ ਕੀਤੀ ਅਪੀਲ
ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੱਦਾ, ਪੰਜਾਬ ਦੇ ਵਿਕਾਸ ‘ਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਣ ‘ਤੇ ਦਿੱਤਾ ਜੋਰ
ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਕੀਤਾ ਯਾਦ
ਲੁਧਿਆਣਾ, 26 ਜਨਵਰੀ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਦੀ ਸੰਭਾਲ ਨਾਲ ਵਿਕਾਸ ਨੂੰ ਸੰਤੁਲਿਤ ਕਰਨ ਦੀ ਅਹਿਮ ਲੋੜ ‘ਤੇ ਜ਼ੋਰ ਦਿੱਤਾ।

ਲੁਧਿਆਣਾ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਜਿੱਥੇ ਵਿਸ਼ਵ, ਗਲੋਬਲ ਵਾਰਮਿੰਗ ਨਾਲ ਨਜਿੱਠਣ ਲਈ ਵਿਚਾਰ ਵਟਾਂਦਰਾ ਕਰ ਰਿਹਾ ਹੈ, ਉਸੇ ਸਮੇਂ ਵਿਕਾਸ ਲਈ ਊਰਜਾ ਦੀ ਲੋੜ ਹੈ। ਉਨ੍ਹਾਂ ਇਸ ਗੱਲ ਨੂੰ ‘ਤੇ ਵੀ ਚਾਨਣਾ ਪਾਇਆ ਕਿ ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ ਅਤੇ ਠੋਸ ਰਹਿੰਦ-ਖੂੰਹਦ ਨਾਲ ਨਜਿੱਠਣ ਲਈ ਰਾਸ਼ਟਰੀ ਪੱਧਰ ‘ਤੇ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਵਿੱਚ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਰ ਵਿਅਕਤੀ ਨੂੰ ਧਰਤੀ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਬੁੱਢੇ ਦਰਿਆ ਦੇ ਪੁਨਰ-ਸੁਰਜੀਤੀ ਨੂੰ ਲੋਕ ਲਹਿਰ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਨਸ਼ਿਆਂ ਦੇ ਸਬੰਧ ਵਿੱਚ ਰਾਜਪਾਲ ਨੇ ਨੋਟ ਕੀਤਾ ਕਿ ਸੂਬਾ ਸਰਕਾਰ ‘ਨਸ਼ਾ ਮੁਕਤ ਪੰਜਾਬ’ ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਸਹਾਇਤਾ ਸੇਵਾਵਾਂ ਯੂਨਿਟ ਸਥਾਪਤ ਕੀਤਾ ਗਿਆ ਹੈ। ਇਹ ਵਿਸ਼ੇਸ਼ ਯੂਨਿਟ ਡਰੱਗ-ਸਬੰਧਤ ਡੇਟਾ, ਸੰਚਾਰ, ਵਿੱਤੀ ਲੈਣ-ਦੇਣ, ਅਤੇ ਤਸਕਰੀ ਪ੍ਰੋਫਾਈਲਾਂ ਦਾ ਵਿਸ਼ਲੇਸ਼ਣ ਕਰਨ ‘ਤੇ ਕੇਂਦ੍ਰਤ ਹੈ, ਜਿਸ ਨਾਲ ਡਰੱਗ ਸਮੱਸਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਫੋਰਸ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ​​ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਸਰਹੱਦੀ ਸੁਰੱਖਿਆ ਨੂੰ ਵਧਾਉਣ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਘਟਾਉਣ ਲਈ ਪਾਕਿਸਤਾਨ ਨਾਲ ਲੱਗਦੇ ਛੇ ਜ਼ਿਲ੍ਹਿਆਂ ਵਿੱਚ 1,500 ਤੋਂ ਵੱਧ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ।

ਰਾਜਪਾਲ ਨੇ ਉਨ੍ਹਾਂ ਬਹਾਦਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਦੀ ਆਜ਼ਾਦੀ ਦਾ ਰਾਹ ਪੱਧਰਾ ਹੋਇਆ। ਉਨ੍ਹਾਂ ਪ੍ਰਸ਼ਾਸਨ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਜ਼ਿੰਮੇਵਾਰੀ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ, ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਣਾਉਣ ਲਈ ਸਰਕਾਰੀ ਯਤਨਾਂ ਦਾ ਸਰਗਰਮ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ।

ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਰਾਜਪਾਲ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ, ਸੁਭਾਸ਼ ਚੰਦਰ ਬੋਸ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ ਅਤੇ ਹੋਰ ਅਨੇਕਾਂ ਭਾਰਤੀਆਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਅਤੇ ਅਨੇਕਾਂ ਨੌਜਵਾਨਾਂ ਦੀਆਂ ਕੁਰਬਾਨੀਆਂ ਨੌਜਵਾਨ ਪੀੜ੍ਹੀ ਲਈ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਸੋਮਾ ਹਨ।

ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ, ਕਟਾਰੀਆ ਨੇ ਸੂਬੇ ਦੀ ਬਹਾਦਰੀ ਦੀ ਅਸਾਧਾਰਣ ਭਾਵਨਾ ਨੂੰ ਨੋਟ ਕੀਤਾ। ਉਨ੍ਹਾਂ ਪੰਜਾਬ ਨੂੰ ਦੇਸ਼ ਭਗਤੀ ਦੀਆਂ ਲਹਿਰਾਂ ਨਾਲ ਭਰਪੂਰ ਧਰਤੀ ਦੱਸਿਆ, ਜਿੱਥੇ ਬਹਾਦਰੀ ਦੀ ਵਿਰਾਸਤ ਸਿੱਖ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਨਾਲ ਜੁੜੀ ਹੋਈ ਹੈ। ਉਨ੍ਹਾਂ ਹਰੀ ਕ੍ਰਾਂਤੀ ਵਿੱਚ ਪੰਜਾਬ ਦੇ ਕਿਸਾਨਾਂ ਦੀ ਭੂਮਿਕਾ ਨੂੰ ਵੀ ਯਾਦ ਕੀਤਾ ਜਿਸ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਵਿੱਚ ਆਤਮ-ਨਿਰਭਰ ਬਣਾਇਆ।

ਪਰੇਡ ਦਾ ਨਿਰੀਖਣ ਕਰਨ ਉਪਰੰਤ ਰਾਜਪਾਲ ਨੇ ਪਰੇਡ ਕਮਾਂਡਰ ਆਈ.ਪੀ.ਐਸ.ਅਧਿਕਾਰੀ ਆਕਰਸ਼ੀ ਜੈਨ ਅਤੇ ਸੈਕਿੰਡ ਪਰੇਡ ਕਮਾਂਡਰ ਪੀ.ਪੀ.ਐਸ. ਅਧਿਕਾਰੀ ਗੁਰਇਕਬਾਲ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਗੀਤਾਂ ‘ਤੇ ਆਧਾਰਿਤ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਫੌਜ ਦੇ ਜਵਾਨਾਂ ਨੇ ਕਲਾਰੀਪੱਟੂ, ਇੱਕ ਪ੍ਰਾਚੀਨ ਮਾਰਸ਼ਲ ਆਰਟ ਦਾ ਪ੍ਰਦਰਸ਼ਨ ਕੀਤਾ।

ਰਾਜਪਾਲ ਨੇ 105 ਵਿਅਕਤੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਸਮਾਗਮ ਦੌਰਾਨ ਲੋੜਵੰਦਾਂ ਅਤੇ ਮਾਨਤਾ ਪ੍ਰਾਪਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ।

ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਤੋ ਹੋਰ ਸ਼ਾਮਲ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਨਗਰ ਨਿਗਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
Next post ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ
Social profiles