ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 

0 0
Read Time:4 Minute, 40 Second

ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ

ਲੁਧਿਆਣਾ, 17 ਮਾਰਚ: ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। 

ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਸੂਬਾ ਸਰਕਾਰ ਵੱਲੋਂ ਹੱਲ ਕੀਤਾ ਜਾਂਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ। 

ਸੀ.ਆਈ.ਆਈ. ਪੰਜਾਬ ਤੋਂ ਅਮਿਤ ਥਾਪਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦਾ ਪੂਰਾ ਅਮਲਾ, ਜਿਸ ਵਿੱਚ ਸੀਨੀਅਰ ਮੰਤਰੀ ਵੀ ਸ਼ਾਮਲ ਹਨ, ਇੱਕ ਫੋਨ ਕਾਲ ਦੀ ਦੂਰੀ ‘ਤੇ ਹੈ। ਅਮਿਤ ਥਾਪਰ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਦਯੋਗਿਕ ਵਿਕਾਸ ਦੀ ਇਹ ਗਤੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਦਯੋਗਿਕ-ਪੱਖੀ ਨੀਤੀ ਲਿਆਂਦੀ ਗਈ ਹੈ। 

ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੇ ਕਈ ਪ੍ਰਗਤੀਸ਼ੀਲ ਅਤੇ ਉਦਯੋਗ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਈ ਮਹੱਤਵਪੂਰਨ ਫੈਸਲੇ ਲੈਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਜਿਨਾਂ ਦੇ ਸਿੱਟੇ ਵਜੋਂ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਅਮਿਤ ਜੈਨ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਅਪੈਕਸ ਚੈਂਬਰ ਆਫ ਇੰਡਸਟਰੀ ਦੇ ਕਨਵੀਨਰ ਰਾਹੁਲ ਆਹੂਜਾ ਨੇ ਵੀ ਮੁੱਖ ਮੰਤਰੀ ਵੱਲੋਂ ਲਏ ਗਏ ਕਈ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨੇ ਹਰੇਕ ਦਾ ਦਿਲ ਛੋਹਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ  ਉਦਯੋਗ ਦੀਆਂ ਸਮੱਸਿਆਵਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ। ਰਾਹੁਲ ਆਹੂਜਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਜਾਇਜ਼ ਮੰਗ ਸੂਬਾ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ।

ਸੀ.ਆਈ.ਆਈ. ਦੇ ਕਨਵੀਨਰ ਨੀਰਜ ਸਤੀਜਾ ਨੇ ਕਿਹਾ ਕਿ ਹਰ ਉਦਯੋਗਪਤੀ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਹਰ ਉਦਯੋਗਪਤੀ ਨੂੰ ਬਹੁਤ ਲਾਭ ਹੋਇਆ ਹੈ। ਨੀਰਜ ਸਤੀਜਾ ਨੇ ਸੂਬਾ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਦੀ ਮਦਦ ਲਈ ਸ਼ੁਰੂ ਕੀਤੀਆਂ ਗਈਆਂ ਕਈ ਪ੍ਰਗਤੀਸ਼ੀਲ ਨੀਤੀਆਂ ਦੀ ਵੀ ਸ਼ਲਾਘਾ ਕੀਤੀ।

ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਿਕ ਖੇਤਰ ਵਿੱਚ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਐਮ.ਐਸ.ਐਮ.ਈ. ਖੇਤਰ ਦੀ ਬਾਂਹ ਫੜੀ ਹੈ ਜਿਸ ਕਾਰਨ ਇਹ ਖੇਤਰ ਅੱਜ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਪੰਕਜ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗ ਖੇਤਰ ਦੇ ਕਈ ਲੰਬਿਤ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜੋ ਬਹੁਤ ਸ਼ਲਾਘਾਯੋਗ ਹੈ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post INDUSTRIALISTS HAIL CM FOR TAKING PATH BREAKING INITIATIVES TO BOOST ECONOMIC GROWTH
Next post औद्योगिक विकास को बढ़ावा देने के लिए उद्योगपतियों द्वारा मुख्यमंत्री की सराहना
Social profiles